ਪਨੀਰ ਨੂੰ ਪ੍ਰੋਟੀਨ, ਕੈਲਸ਼ੀਅਮ, ਆਇਰਨ, ਵਿਟਾਮਿਨ ਡੀ, ਫਾਸਫੋਰਸ ਵਰਗੇ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਮੰਨਿਆ ਜਾਂਦਾ ਹੈ।
ਪਰ ਕੀ ਤੁਸੀਂ ਜਾਣਦੇ ਹੋ ਕਿ ਪਨੀਰ ਕੁਝ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਜੀ ਹਾਂ ਹੇਠਾਂ ਦੱਸੇ 5 ਲੋਕਾਂ ਨੂੰ ਨੁਕਸਾਨ ਹੋ ਸਕਦਾ ਹੈ।
1) ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਪਨੀਰ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ|
2) ਪਨੀਰ ਵਿੱਚ ਮੌਜੂਦ ਚਰਬੀ ਦਿਲ ਦੇ ਰੋਗੀਆਂ ਲਈ ਨੁਕਸਾਨਦੇਹ ਹੋ ਸਕਦੀ ਹੈ।ਇਸ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ।
3) ਦਸਤ ਦੇ ਰੋਗੀਆਂ ਨੂੰ ਪਨੀਰ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਤੁਹਾਡੀ ਸਮੱਸਿਆ ਵਧ ਸਕਦੀ ਹੈ।
4) ਜਿਨ੍ਹਾਂ ਲੋਕਾਂ ਦਾ ਕੋਲੈਸਟ੍ਰੋਲ ਦਾ ਪੱਧਰ ਜਿਆਦਾਤਰ ਵਧਿਆ ਰਹਿੰਦਾ ਹੈ। ਉਨ੍ਹਾਂ ਨੂੰ ਪਨੀਰ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
5) ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ, ਪੇਟ ਦੀ ਗੈਸ ਆਦਿ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਨੀਰ ਦਾ ਸੇਵਨ ਨਹੀਂ ਕਰਨਾ ਚਾਹੀਦਾ।