Site icon TOP ਪੰਜਾਬ

Manmohan Singh Death – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ, ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ (26 Dec 2024) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਹ 92 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ।

ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਜੀ ਦੀ  2006 ‘ਚ ਦੂਜੀ ਵਾਰ ਬਾਈਪਾਸ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਹ ਕਾਫੀ ਬੀਮਾਰ ਸਨ। ਵੀਰਵਾਰ (26 Dec 2024) ਨੂੰ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਅਤੇ ਬੇਚੈਨੀ ਤੋਂ ਬਾਅਦ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ।

ਗੱਲ ਕਰੀਏ ਉਨ੍ਹਾਂ ਦੀ ਜ਼ਿੰਦਗੀ ਦੀ ਤਾਂ ਉਹਨਾਂ ਦਾ ਜਨਮ 26 ਸਤੰਬਰ 1932 ਨੂੰ ਗਾਹ, ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਉਹ 2004 ਤੋਂ 2014 ਤੱਕ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਭਾਰਤ ਦੇ ਮਹਾਨ ਅਰਥ ਸ਼ਾਸਤਰੀਆਂ ਵਿੱਚ ਗਿਣੇ ਜਾਂਦੇ ਸਨ। 

ਉਹਨਾਂ ਨੇ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਗ੍ਰੇਟ ਬ੍ਰਿਟੇਨ ਦੀ ਕੈਂਬਰਿਜ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ।  ਉਸਨੇ ਆਕਸਫੋਰਡ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਪ੍ਰਾਪਤ ਕੀਤੀ।  ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਸਾਦੇ ਅਤੇ ਸ਼ਾਂਤ ਸੁਭਾਅ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

Exit mobile version