ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹਰ ਸਾਲ ਇਹ ਪਾਵਨ ਦਿਹਾੜਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ।

ਇਸ ਸਬੰਧੀ ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ ਦੀ ਅਗਵਾਈ ਹੇਠ ਸ਼ਰਧਾਲੂਆਂ ਵੱਲੋਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ 20 ਜਨਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਛੁੱਟੀ ਐਲਾਨ ਕਰਨ ਦੀ ਮੰਗ ਕੀਤੀ ਗਈ ਸੀ। ਸਰਕਾਰ ਵੱਲੋਂ ਇਸ ਮੰਗ ਨੂੰ ਸਵੀਕਾਰ ਕਰਦੇ ਹੋਏ ਹੁਣ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਹੈ।