Site icon TOP ਪੰਜਾਬ

ਹਾਏ ਰੱਬਾ ਇੰਨਾ ਕਿਹਰ – ਕੈਨੇਡਾ ਚ ਪੰਜਾਬੀ ਨੋਜਵਾਨ ਦੀ ਮੌਤ

ਮੋਗਾ ਜ਼ਿਲ੍ਹੇ ਦੇ ਪਿੰਡ ਤਖਾਨਵਦ ਨਾਲ ਸਬੰਧਿਤ ਇਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿੰਦੇ 26 ਸਾਲਾ ਨੌਜਵਾਨ ਸੁਖਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਪੁੱਤਰ ਕੈਪਟਨ (ਸੇਵਾ ਮੁਕਤ) ਰੇਸ਼ਮ ਸਿੰਘ ਵਜੋਂ ਹੋਈ ਹੈ।


ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ ਅਤੇ ਉਹ 5 ਫਰਵਰੀ ਨੂੰ ਆਪਣੇ ਪਿੰਡ ਵਾਪਸ ਆਉਣ ਵਾਲਾ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਉਸ ਦੀ ਲਾਸ਼ ਹੀ ਪਿੰਡ ਵਾਪਸ ਭੇਜੀ ਜਾ ਰਹੀ ਹੈ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਅਚਾਨਕ ਸੁਖਜਿੰਦਰ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਹ ਦਵਾਈ ਲਈ ਹਸਪਤਾਲ ਗਿਆ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਨੌਜਵਾਨ ਦੀ ਮੌਤ

ਦੀ ਖ਼ਬਰ ਸੁਣਦੇ ਹੀ ਪਿੰਡ ਤਖਾਨਵਦ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ ਵਿੱਚ ਮਾਹੌਲ ਗ਼ਮਗੀਨ ਬਣਿਆ ਹੋਇਆ ਹੈ।

Exit mobile version