ਪੰਜਾਬ ‘ਚ ਮੌਸਮ ਨੇ ਮਾਰੀ ਅਚਾਨਕ ਕਰਵਟ! ਠੰਡ ‘ਚ ਵੱਡੀ ਕਮੀ, ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਆਸਾਰ

ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਕੜੀ ਠੰਡ ਹੁਣ ਹੌਲੀ-ਹੌਲੀ ਘਟਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਹਲਕਾ ਪਰ ਲਗਾਤਾਰ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੇਗੀ।
ਭਾਰਤੀ ਮੌਸਮ ਵਿਭਾਗ (IMD) ਨੇ ਦੱਸਿਆ ਹੈ ਕਿ ਅੱਜ ਤੋਂ 14 ਫਰਵਰੀ ਤੱਕ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਸੁੱਕਾ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਸੰਘਣੀ ਧੁੰਦ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਮੁਤਾਬਕ, ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਘੱਟ ਹੈ। 11 ਫਰਵਰੀ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਹੌਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਇਸਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਅੱਜ ਪੰਜਾਬ ਦੇ ਕੁਝ ਉੱਤਰੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਖਾਸ ਕਰਕੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਛਿਟਪੁੱਟ ਬੂੰਦਾਬਾਂਦੀ ਦੀ ਸੰਭਾਵਨਾ ਬਣੀ ਹੋਈ ਹੈ।
ਕੁੱਲ ਮਿਲਾ ਕੇ, ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦਾ ਮੌਸਮ ਸਥਿਰ ਰਹੇਗਾ ਅਤੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਨਾਲ ਸਰਦੀ ਦਾ ਅਸਰ ਘਟਦਾ ਜਾਵੇਗਾ।

Leave a Reply

Your email address will not be published. Required fields are marked *