ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, CM ਭਗਵੰਤ ਮਾਨ ਨੇ PM ਮੋਦੀ ਨੂੰ ਕੀਤੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਰੋਜ਼ਾਨਾ ਅਰਦਾਸ ਕਰਦੀਆਂ ਹਨ ਕਿ ਉਨ੍ਹਾਂ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਰਸਤਾ ਮੁੜ ਖੁੱਲ੍ਹੇ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਜਲਦ ਹੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਗੇ।

