ਪੰਜਾਬ ਵਿੱਚ 26, 27 ਅਤੇ 28 ਨਵੰਬਰ ਨੂੰ ਸੰਘਣੀ ਧੁੰਦ ਦਾ ਅਸਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਰਾਤ ਸਮੇਂ ਸੰਘਣੀ ਧੁੰਦ ਪੈਣੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੁੰਦ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 26 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ 27 ਅਤੇ 28 ਨਵੰਬਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ। ਇਸ ਕਾਰਨ ਸਵੇਰ ਅਤੇ ਦੇਰ ਰਾਤ ਸੜਕਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।
ਹਾਲਾਂਕਿ 29 ਨਵੰਬਰ ਨੂੰ ਪੰਜਾਬ ਦੇ ਲੋਕਾਂ ਨੂੰ ਧੁੰਦ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਇਸ ਦਿਨ ਸੂਬੇ ਵਿੱਚ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਵਿਭਾਗ ਨੇ ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਹੈ ਕਿ ਧੁੰਦ ਦੌਰਾਨ ਗੱਡੀਆਂ ਦੀ ਰਫ਼ਤਾਰ ਘੱਟ ਰੱਖਣ, ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਸੁਰੱਖਿਅਤ ਦੂਰੀ ਬਣਾ ਕੇ ਰੱਖਣ।

